ਗੁਰਦਾਸ ਮਾਨ ਵੱਲੋਂ ਹਿੰਦੀ ਭਾਸ਼ਾ ਦਾ ਸਮਰਥਨ ਕਰਨ ਤੇ SGPC ਨੇ ਲਿਆ ਸਖਤ ਐਕਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਗੁਰਦਾਸ ਮਾਨ ਦੇ ਭਾਸ਼ਾ ਵਿਵਾਦ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਗੁਰਦਾਸ ਮਾਨ ਦੇ ਭਾਸ਼ਾ ਵਿਵਾਦ ਮਾਮਲੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖਤ ਐਕਸ਼ਨ ਲੈਣ ਦੀ ਤਿਆਰੀ ਕਰ ਰਹੀ ਹੈ।

gurdas maan

ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮਾਮਲੇ ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬੀ ਬੋਲੀ ਦੇ ਕਾਰਨ ਹੀ ਗੁਰਦਾਸ ਮਾਨ ਦਾ ਵਜੂਦ ਹੈ।

gobind singh longowal

ਪਰ ਗੁਰਦਾਸ ਮਾਨ ਪੰਜਾਬੀ ਮਾਂ ਬੋਲੀ ਦੇ ਨਾਲ ਹੀ ਇਸ ਤਰ੍ਹਾਂ ਦਾ ਵਤੀਰਾ ਕਰ ਰਹੇ ਹਨ। ਕਾਬਿਲੇਗੌਹ ਹੈ ਕਿ ਗੁਰਦਾਸ ਮਾਨ ਨੇ ਹਿੰਦੀ ਭਾਸ਼ਾ ਦਾ ਸਮਰਥਨ ਕੀਤਾ ਜਿਸ ਕਾਰਨ ਉਹਨਾਂ ਦਾ ਕੈਨੇਡਾ ਚ ਵਿਰੋਧ ਹੋਇਆ। ਇਸ ਵਿਰੋਧ ਦੌਰਾਨ ਗੁਰਦਾਸ ਮਾਨ ਨੇ ਵਿਰੋਧੀਆਂ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਿਸ ਕਾਰਨ ਗੁਰਦਾਸ ਮਾਨ ਪੰਜਾਬੀਆਂ ਦੇ ਨਿਸ਼ਾਨੇ ਤੇ ਆ ਗਏ ਹਨ।

Leave a Reply

Your email address will not be published. Required fields are marked *