ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਂਗਨਵਾੜੀ ਵਰਕਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

ਮਿਲੀ ਜਾਣਕਾਰੀ ਦੇ ਅਨੁਸਾਰ ਆਂਗਨਵਾੜੀ ਵਰਕਰ ਨੇ ਜਹਿਰਲੀ ਦਵਾਈ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਪੀੜਤ ਮਹਿਲਾ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।
ਜਿਸ ਚ ਮਹਿਲਾ ਨੇ CDPO ਤੇ ਮੌਜੂਦਾ ਕਾਂਗਰਸੀ ਸਰਪੰਚ ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਫਿਲਹਾਲ ਪੀੜਤ ਮਹਿਲਾ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਉੱਥਏ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


