ਵਿਵਾਦਾਂ ‘ਚ ਘਿਰੇ ਸਿੱਧੂ ਮੂਸੇਵਾਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਮੰਗੀ ਲਿਖਤੀ ਤੌਰ ਤੇ ਮੁਆਫੀ ਤੇ ਕਿਹਾ ਇਹ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਕਾਫੀ ਦਿਨਾਂ ਤੋਂ ਵਿਵਾਦਾਂ ਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਚਿੱਠੀ ਲਿਖ ਮੁਆਫੀ ਮੰਗ ਲਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਕਾਫੀ ਦਿਨਾਂ ਤੋਂ ਵਿਵਾਦਾਂ ਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਚਿੱਠੀ ਲਿਖ ਮੁਆਫੀ ਮੰਗ ਲਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਿੱਧੂ ਮੂਸੇਵਾਲਾ ਨੇ  ਪਿਛਲੇ ਆਪਣੇ ਇਕ ਗੀਤ ਨੂੰ ਕਾਫੀ ਵਿਵਾਦ ਚ ਹਨ। ਉਹਨਾਂ ਨੇ ਆਪਣੇ ਇਕ ਗੀਤ ਚ ਮਾਈ ਭਾਗੋ ਜੀ ਦਾ ਨਾਂ ਨੂੰ ਸ਼ਾਮਲ ਕੀਤਾ ਹੈ ਜਿਸ ਕਾਰਨ ਉਹਨਾਂ ਦੇ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

latter

ਇਸੇ ਵਿਰੋਧ ਦੇ ਚੱਲਦੇ ਹੀ ਸਿੱਧੂ ਮੂਸੇਵਾਲਾ ਨੇ ਲਿਖਤੀ ਤੌਰ ਤੇ ਮੁਆਫੀ ਮੰਗੀ ਉਹਨਾਂ ਨੇ ਕਿਹਾ ਕਿ ‘ਮੈਂ ਨਿਮਾਣਾ ਸੇਵਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਪੁੱਤਰ ਸ. ਬਲਕੌਰ ਸਿੰਘ ਪਿੰਡ ਮੂਸਾ ਜ਼ਿਲ੍ਹਾ ਮਾਨਸਾ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਮੇਰੇ ਵੱਲੋਂ ਪਿਛਲੇ ਦਿਨੀਂ ਇਕ ਗੀਤ ਗਾਇਆ ਗਿਆ ਸੀ, ਜਿਸ ‘ਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਜੀ ਦਾ ਜ਼ਿਕਰ ਕੀਤਾ ਗਿਆ ਸੀ।

Sidhu Moose Wala

ਜਿਸ ਕਾਰਨ ਮੇਰੇ ਵੱਲੋਂ ਸਿੱਖ ਧਰਮ ਦੇ ਲੋਕਾਂ ਨੂੰ ਦੁਖ ਪਹੁੰਚਾਇਆ ਹੈ ਜਿਸ ਕਾਰਨ ਮੈ ਸਿਰ ਝੁੱਕਾ ਕੇ ਮੁਆਫੀ ਮੰਗਦਾ ਹਾਂ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਨਵੰਬਰ ਦੇ ਆਖਿਰੀ ਹਫਤੇ ਚ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਰਿਵਾਰ ਸਮੇਤ ਹਾਜਿਰ ਹੋਣਗੇ।

Leave a Reply

Your email address will not be published. Required fields are marked *