ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਨੂੰ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਮਿਲੀਆ ਹੈ। ਦਸ ਦਈਏ ਕਿ ਪੰਜਾਬ ਨੂੰ ਇਹ ਐਵਾਰਡ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਗਵਾੜਾ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਟ੍ਰੀਟਡ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਕਰਨ ਸੰਬੰਧੀ ਇਹ ਐਵਾਰਡ ਜਿੱਤਿਆ ਹੈ।
ਦਸ ਦਈਏ ਕਿ ਇਸ ਸਨਮਾਨ ਸਮਾਰੋਹ ਦਾ ਆਯੋਜਨ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ 6ਵੇਂ ਇੰਡੀਆ ਵਾਟਰ ਵੀਕ-2019 ਕੀਤਾ ਗਿਆ। ਇਸਦਾ ਉਦਘਾਟਨ 24 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਕੀਤਾ। ਕਾਬਿਲੇਗੌਰ ਹੈ ਕਿ ਦੇਸ਼ ਭਰ ਚ ਐਲਾਨੇ ਗਏ 23 ਐਵਾਰਡਾਂ ਚੋਂ ਪੰਜਾਬ ਦੀ ਭੂਮੀ ਤੇ ਜਲ ਸੰਭਾਲ ਵਿਭਾਗ ਨੂੰ ਇਹ ਬੇਸ਼ਕੀਮਤੀ ਐਵਾਰਡ ਮਿਲਿਆ ਜੋ ਕਿ ਬਹੁਤ ਹੀ ਮਾਨ ਵਾਲੀ ਗੱਲ ਹੈ।

