ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਲਈ ਹੈ। ਜਿਸ ਦੇ ਚੱਲਦੇ ਸਵੇਰ ਤੋਂ ਹੀ ਜੋਰਦਾਰ ਮੀਂਹ ਪੈ ਰਿਹਾ ਹੈ। ਉੱਥੇ ਹੀ ਪੰਜਾਬ ਦੇ ਕਈ ਇਲਾਕੀਆਂ ਚ ਵੀ ਕਾਲੇ ਬੱਦਲ ਛਾਏ ਹੋਏ ਹਨ। ਕਈ ਥਾਵਾਂ ਤੇ ਭਾਰੀ ਮੀਂਹ ਪੈ ਰਿਹਾ ਹੈ। ਦਸ ਦਈਏ ਕਿ ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਕਿਸਾਨਾਂ ਦੀ ਪੱਕੀ ਪਕਾਈ ਫਸਲ ਨੂੰ ਵੀ ਕਾਫੀ ਨੁਕਸਾਨ ਹੋ ਰਿਹਾ ਹੈ।
ਇਸ਼ ਵਿਗੜੇ ਮੌਸਮ ਦੇ ਕਾਰਨ ਕਿਸਾਨਾਂ ਦੇ ਸਾਹ ਸੂਤ ਲਏ ਹਨ। ਦਸ ਦਈਏ ਕਿ ਪੂਰੇ ਉੱਤਰ ਭਾਰਤ ਚ ਬਾਰਿਸ਼ ਦੇ ਕਾਰਨ ਕੋਈ ਖਤਰਾ ਨਹੀਂ ਹੈ ਪਰ ਮੱਧ ਪ੍ਰਦੇਸ਼ ਚ ਅਲਰਟ ਜਾਰੀ ਕੀਤਾ ਗਿਆ ਹੈ।
ਨਾਲ ਹੀ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ 12 ਜਿਲ੍ਹਿਆਂ ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੀ ਹਾਂ ਮੌਸਮ ਵਿਭਾਗ ਨੇ ਅਨੂਪਪੁਰ, ਨਰਸਿੰਹਪੁਰ, ਛਿੰਦਵਾੜਾ ਤੇ ਸਿਵਨੀ ਸਣੇ 12 ਜ਼ਿਲ੍ਹਿਆਂ ਚ ਅਲਰਟ ਜਾਰੀ ਕੀਤਾ ਹੈ।
ਇਸ ਭਾਰੀ ਬਾਰਿਸ਼ ਤੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਤੋਂ ਆ ਰਹੀ ਨਮੀ ਦੇ ਕਾਰਨ ਹੀ ਇਹ ਰੂਕ ਰੂਕ ਕੇ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।


