ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਿਆਣਾ ਵਿਧਾਨਸਭਾ ਚੋਣਾਂ ਇਕਲਿਆਂ ਲੜਨ ਦਾ ਐਲਾਨ ਕੀਤਾ ਹੈ। ਦਸ ਦਈਏ ਕਿ ਹਰਿਆਣਾ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦ ਰਿਸ਼ਤਿਆਂ ਚ ਖੱਟਾਸ਼ ਆ ਗਈ ਹੈ।
ਜਿਸ ਕਾਰਨ ਸੁਖਬੀਰ ਬਾਦਲ ਨੇ ਇਕਲੇ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ। ਨਾਲ ਹੀ ਉਹਨਾਂ ਨੇ ਇਹਨਾਂ ਚੋਣਾਂ ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਹਰਿਆਣਾ ਵਿਧਾਨਸਭਾ ਚੋਣ ਇਕੱਲੇ ਹੀ ਲੜਣਗੇ। ਇਸ ਤੋਂ ਇਲਾਵਾ ਉਹਨਾਂ ਨੇ ਭਾਜਪਾ ਤੇ ਗੱਠਜੋੜ ਧਰਮ ਤੋੜਨ ਦਾ ਇਲਜ਼ਾਮ ਲਾਇਆ ਹੈ।

