ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਮਾਮਲੇ ਤੇ ਬੌਖਲਾਏ ਪਾਕਿਸਤਾਨ ਨੇ ਆਖਿਰਕਾਰ ਆਪਣੀ ਹਾਰ ਮੰਨ ਲਈ ਹੈ। ਜੀ ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਨਾ ਖਾਨ ਨੇ ਸੰਯੁਕਤ ਰਾਸ਼ਟਰ ਚ ਸੰਬੋਧਨ ਤੋਂ ਪਹਿਲਾਂ ਹੀ ਆਪਣੇ ਹਥਿਆਰ ਰੱਖ ਦਿੱਤੇ ਹਨ। ਦਸ ਦਈਏ ਕਿ ਇਮਰਾਨ ਖਾਨ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਚ ਸੰਬੋਧਨ ਦੇਣ ਤੋਂ ਪਹਿਲਾਂ ਉਹਨਾਂ ਨੇ ਇਕ ਵਾਰ ਫਿਰ ਤੋਂ ਜੰਮੂ ਕਸ਼ਮੀਰ ਦਾ ਮੁੱਦਾ ਉਠਾਇਆ। ਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਇਸ ਮਸਲੇ ਲਈ ਹੀ ਇੱਥੇ ਆਏ ਹਨ ਪਰ ਉਹਨਾਂ ਨੂੰ ਇਹ ਵੀ ਪਤਾ ਚਲ ਗਿਆ ਹੈ ਕਿ ਇਸਦਾ ਕੋਈ ਵੀ ਫਾਇਦਾ ਨਹੀਂ ਹੋਵੇਗਾ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ ਉਹਨਾਂ ਦੇ ਜੰਮੂ ਕਸ਼ਮੀਰ ਦੇ ਭਾਸ਼ਣ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੱਡਾ ਅਸਰ ਨਹੀਂ ਹੋਵੇਗਾ। ਖਾਸਤੌਰ ਤੇ ਆਉਣ ਵਾਲੇ ਦਿਨਾਂ ਚ ਤਾਂ ਬਿਲਕੱਲ ਵੀ ਨਹੀਂ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਜੰਮੂ ਕਸ਼ਮੀਰ ਦਾ ਮੁੱਦਾ ਪੂਰਾ ਦੁਨਿਆ ਸੁਣੇ ।

ਕਾਬਿਲੇਗੌਰ ਹੈ ਕਿ ਇਮਰਾਨ ਖਾਨ ਦੇ ਇਸ ਬਿਆਨ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਉਹ ਇਸ ਮਸਲੇ ਨੂੰ ਸੰਯੁਕਤ ਰਾਸ਼ਟਰ ਦੇ ਮੰਚ ਚ ਚੁੱਕਣਗੇ ਜਰੂਰ ਪਰ ਉਹਨਾਂ ਨੂੰ ਇਸ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਉਮੀਦ ਨਹੀਂ ਹੈ। ਜਿਕਰ-ਏ-ਖਾਸ ਹੈ ਕਿ ਇਸ ਤੋਂ ਪਹਿਲਾ ਵੀ ਇਮਰਾਨ ਖਾਨ ਜਿੱਥੇ ਵੀ ਇਸ ਮਸਲੇ ਨੂੰ ਚੁੱਕਿਆ ਹੈ ਉਹਨਾਂ ਨੂੰ ਹਰ ਥਾਂ ਤੋਂ ਮਾਤ ਮਿਲੀ ਹੈ। ਜਿਸ ਕਾਰਨ ਉਹਨਾਂ ਨੇ ਇਸ ਤਰ੍ਹਾਂ ਦਾ ਬਿਆਨ ਦਿੱਤਾ ਹੈ।
