ਸੂਬੇ ‘ਚ ਮੂਸਤੈਦ ਪੁਲਿਸ ਨੇ ਇਕ ਹੋਰ ਖੁੰਖਾਰ ਗੈਂਗਸਟਰ ਨੂੰ ਦਬੋਚਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪੰਜਾਬ ਪੁਲਿਸ ਨਸ਼ਾ ਤੇ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਹੈ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪੰਜਾਬ ਪੁਲਿਸ ਨਸ਼ਾ ਤੇ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਹੈ। ਦਸ ਦਈਏ ਕਿ ਤਰਨਤਾਰਨ ਚ ਸੀਆਈਏ ਸਟਾਫ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਅਰਸ਼ਦੀਪ ਨਾਮ ਦੇ ਇਕ ਖੁੰਖਾਰ ਗੈਂਗਸਟਰ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਮਿਲੀ ਜਾਣਕਾਰੀ ਤੋਂ ਬਾਅਦ ਨਾਕਾਬੰਦੀ ਕੀਤੀ ਗਈ ਸੀ।

Gangster   ਇਸ ਨਾਕਾਬੰਦੀ ‘ਚ ਉਹਨਾਂ ਨੇ ਇਸ ਨਾਮੀ ਖੁੰਖਾਰ ਗੈਂਗਸਟਰ ਨੂੰ ਕਾਬੂ ਕੀਤਾ। ਨਾਲ ਹੀ ਪੁਲਿਸ ਨੇ ਗੈਂਗਸਟਰ ਕੋਲੋਂ 30 ਬੋਰ ਦੇ ਪਿਸਟਲ ਤੇ 2 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ।

Gangster

ਪੁਲਿਸ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਗੈਂਗਸਟਰ ਤਰਨਤਾਰਨ ਦੇ ਪਿੰਡ ਨਾਗੋਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਇਸ ਗੈਂਗਸਟਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *