ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦਈਏ ਕਿ ਪੰਜਾਬ, ਉੱਤਰਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਕਈ ਹਿੱਸੀਆਂ ‘ਚ ਮੌਸਮ ਨੇ ਆਪਣਾ ਮਿਜਾਜ ਬਦਲਿਆ ਹੋਇਆ ਹੈ।
ਸੂਬੇ ਦੇ ਕਈ ਹਿੱਸਿਆ ਚ ਭਾਰੀ ਮੀਂਹ ਪਿਆ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਰੀ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਖਰਾਬ ਹੋ ਗਈਆਂ ਹਨ।
ਉੱਥੇ ਹੀ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਤੱਕ ਉੱਤਰਪ੍ਰਦੇਸ਼ ਤੇ ਬਿਹਾਰ ‘ਚ ਕਾਲੇ ਬਦਲ ਛਾਏ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਦੇ ਕਾਰਨ ਬਿਹਾਰ ‘ਚ ਹੁਣ ਤੱਕ 79 ਮੌਤਾਂ ਹੋ ਚੁੱਕੀਆਂ ਹਨ।

