ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਪੀ.ਏ.ਪੀ ਦੇ 75 ਬਟਾਲੀਅਨ ਦੇ ਇਕ ਹੈੱਡਕਾਂਸਟੇਬਲ ਵੱਲੋਂ 5 ਸਾਲਾਂ ਬੱਚੀ ਨਾਲ ਅਸ਼ਲੀਲ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹੈੱਡਕਾਂਸਟੇਬਲ ਵੱਲੋਂ 5 ਸਾਲਾਂ ਬੱਚੀ ਦੇ ਨਾਲ ਅਸ਼ਲੀਲ ਹਰਕਤ ਕੀਤੀ। ਜਿਸ ਤੋਂ ਬਾਅਦ ਬੱਚੀ ਨੇ ਇਸ ਬਾਰੇ ਆਪਣੀ ਮਾਂ ਨੂੰ ਦੱਸਿਆ।
ਇਸ ਤੋਂ ਬਾਅਦ ਮਾਸੂਮ ਬੱਚੀ ਦੇ ਪਿਤਾ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਨਾਲ ਹੀ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਬੇਨਕਾਬ ਕੀਤਾ। ਨਾਲ ਹੀ ਪੁਲਿਸ ਨੇ ਮਾਮਲੇ ਤੇ ਗੰਭੀਰਤਾ ਦੇ ਨਾਲ ਕਾਰਵਾਈ ਕਰਦੇ ਹੋਏ ਹੈੱਡਕਾਂਸਟੇਬਲ ਦੇ ਖਿਲਾਫ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

