ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਨਕੋਦਰ ‘ਚ ਬਾਬਾ ਮੁਰਾਦ ਸ਼ਾਹ ਰੋਡ ‘ਤੇ ਪੁਲਿਸ ਅਤੇ ਡਰੱਗ ਸਮੱਗਲਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਸੂਚਨਾ ਦੇ ਅਧਾਰ ਤੇ ਪੁਲਿਸ ਨਕੋਦਰ ਕੁਝ ਬਦਮਾਸ਼ਾਂ ਦੀ ਭਾਲ ‘ਚ ਆਈ ਸੀ
ਇਸ ਦੌਰਾਨ ਪੁਲਿਸ ਨੇ ਦੋਸ਼ੀਆਂ ਨੂੰ ਦੇਖਣ ਤੋਂ ਬਾਅਦ ਫੜਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਆਪਣੀ ਗੱਡੀ ਭੱਜਾ ਲਈ ਜਿਸ ਤੋਂ ਬਾਅਦ ਪੁਲਿਸ ਨੇ ਗੱਡੀ ਦੇ ਟਾਇਰ ਤੇ ਗੋਲੀ ਚੱਲਾ ਦਿੱਤੀ।
ਇਸ ਤੋਂ ਬਾਅਦ ਦੋਹਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਪੁਲਿਸ ਨੇ ਦੋ ਨਸ਼ਾ ਤਸਕਰ ਨੂੰ ਦਬੋਚ ਲਿਆ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋ ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


