ਬਲਵੰਤ ਸਿੰਘ ਰਾਜੋਆਣਾ ਨੂੰ ਕੇਂਦਰ ਸਰਕਾਰ ਨੇ ਦਿੱਤੀ ਇਹ ਵੱਡੀ ਰਾਹਤ, ਪਰ ਸੂਬਾ ਸਰਕਾਰ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਕੇਂਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਕੇਂਦਰ ਸਰਕਾਰ ਵਲੋਂ ਰਾਹਤ ਮਿਲੀ ਹੈ। ਦਸ ਦਈਏ ਕਿ ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਚ ਤਬਦੀਲ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ 8 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ।

Balwant Singh Rajoana

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਤਬਦੀਲ ਕਰਨ ਸੰਬੰਧੀ ਫੈਸਲਾ ਲਿਆ ਗਿਆ ਹੈ। ਪਰ ਫਿਲਹਾਲ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਸੂਬਾ ਸਰਕਾਰ ਨੂੰ ਨਹੀਂ ਦਿੱਤੀ ਗਈ ਹੈ। ਜਿਕਰ-ਏ-ਖਾਸ ਹੈ ਕਿ ਸਾਲ 1995 ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਗਿਆ ਸੀ ਇਸ ਮਾਮਲੇ ਦੇ ਦੋਸ਼ ਤਹਿਤ ਬੱਬਰ ਖਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜਾ ਸੁਣਾਈ ਗਈ ਸੀ।

Leave a Reply

Your email address will not be published. Required fields are marked *