ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਇਕ ਵਾਰ ਫਿਰ ਤੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਸੂਬੇ ਦੇ ਚਾਰ ਵੱਡੇ ਸ਼ਹਿਰਾਂ ਤੇ ਘਾਤਕ ਹਮਲਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੂਬੇ ਦੇ ਚਾਰ ਸ਼ਹਿਰ ਪਠਾਨਕੋਟ, ਬਟਾਲਾ, ਅੰਮ੍ਰਿਤਸਰ ਤੇ ਗੁਰਦਾਸਪੁਰ ਨੂੰ ਉਡਾਉਣ ਦੀ ਧਮਕੀ ਮਿਲੀ ਹੈ।

ਇਹ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਨਤਕ ਥਾਵਾਂ ਤੇ ਚੌਕਸੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ਚ ਵੀ ਸੁਰੱਖਿਆ ਵਧਾਈ ਗਈ ਹੈ।

