ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ‘ਤੇ ਰੋਕ ਲਗਾਉਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀਆਂ ਚੋਣਾਂ ‘ਤੇ ਰੋਕ ਜਾਰੀ ਰੱਖਦੇ ਹੋਏ ਮਾਮਲੇ ਦੀ ਸੁਣਵਾਈ 25 ਸਤੰਬਰ ਤਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 11 ਅਗਸਤ ਨੂੰ ਹਾਈਕੋਰਟ ਨੇ ਚੋਣਾਂ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਸੀ।
ਜਸਟਿਸ ਅਭੈ ਐਸ ਓਕਾ ਤੇ ਜਸਟਿਸ ਪੰਕਜ ਮਿਥਲ ਦੀ ਬੈਂਚ ਨੇ ਪਟੀਸ਼ਨਕਰਤਾ, ਆਂਧਰਾ ਪ੍ਰਦੇਸ਼ ਐਮੇਚਿਓਰ ਰੈਸਲਿੰਗ ਐਸੋਸੀਏਸ਼ਨ ਨੂੰ ਆਪਣੀਆਂ ਸ਼ਿਕਾਇਤਾਂ ਨਾਲ ਹਾਈ ਕੋਰਟ ਤਕ ਪਹੁੰਚ ਕਰਨ ਲਈ ਕਿਹਾ।
