ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਬਹੁਤ ਹੀ ਖਾਸ ਤਰੀਕੇ ਦੇ ਨਾਲ ਕੀਤਾ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਇਸ ਸਾਲ ਇਸ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 6 ਨਵੰਬਰ ਨੂੰ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਹੈ। ਇਸ ਇਜਲਾਸ ‘ਚ ਸਿਆਸੀ ਆਗੂਆਂ ਤੇ ਧਾਰਮਿਕ ਆਗੂਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਇਹ ਇਜਲਾਸ ਵਿਧਾਨਸਭਾ ਦਾ ਇਕ ਦਿਨੀ ਖਾਸ ਇਜਲਾਸ ਹੋਵੇਗਾ।

