ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਹੋਰ ਵੀ ਜਿਆਦਾ ਵੱਧ ਸਕਦੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਸਿੱਖ ਪੰਥ ਦੇ ਸਮੂਹ ਪ੍ਰਚਾਰਕ ਸਾਹਿਬਾਨ ਵੱਲੋਂ ਢੱਡਰੀਆ ਵਾਲੇ ਖਿਲਾਫ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇਕ ਦੀਵਾਨ ਦੌਰਾਨ ਸੂਰਜ ਪ੍ਰਕਾਸ਼ ਗ੍ਰੰਥ ਦਾ ਹਵਾਲਾ ਦੇਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਤੇ ਮਾਈ ਭਾਗੋ ਬਾਰੇ ਇਤਰਾਜਯੋਗ ਟਿੱਪਣੀ ਕੀਤੀ ਸੀ। ਜਿਸ ਕਾਰਨ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਹਨਾਂ ਸਿਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਤਿਹਾਸ ਨੂੰ ਤੋੜ ਮਰੋੜ ਦੇ ਪੇਸ਼ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜਿਸਨੂੰ ਬਰਦਾਸ਼ਤ ਨਹੀੰ ਕੀਤਾ ਜਾਵੇਗਾ।


