ਆਖਿਰਕਾਰ ਨਵਜੋਤ ਸਿੱਧੂ ਨੂੰ CM ਕੈਪਟਨ ਦੇ ਨਾਲ ਪੰਗਾ ਲੈਣਾ ਪਿਆ ਭਾਰੀ, ਕਾਂਗਰਸ ਪਾਰਟੀ ਨੇ ਕੀਤਾ ਇਹ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ਤੇ ਮਹਾਰਾਸ਼ਟਰ ਚ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸਤ ਕਾਫੀ ਭਖ ਗਈ ਹੈ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਕਮਰ ਕਸ ਲਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ਤੇ ਮਹਾਰਾਸ਼ਟਰ ਚ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸਤ ਕਾਫੀ ਭਖ ਗਈ ਹੈ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਕਮਰ ਕਸ ਲਈ ਗਈ ਹੈ। ਇਹਨਾਂ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਮਹਾਰਾਸ਼ਟਰ ਤੇ ਹਰਿਆਣਾ ਵਿਧਾਨਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ। ਇਹਨਾਂ ਦੋਹਾਂ ਰਾਜਾਂ ਚ ਕਾਂਗਰਸੀ ਪਾਰਟੀ ਵੱਲੋਂ 10 ਅਕਤੂਬਰ ਤੋਂ ਲੈਕੇ 19 ਅਕਤੂਬਰ ਤੱਕ ਦੋਵਾਂ ਰਾਜਾਂ ‘ਚ ਰੋਡ ਸ਼ੋਅ ਤੇ ਰੈਲੀਆਂ ਕੀਤੀਆਂ ਜਾਣਗੀਆਂ। ਜਿਸ ਸੰਬੰਧੀ ਕਾਂਗਰਸ ਪਾਰਟੀ ਨੇ ਆਪਣੇ ਸਟਾਰਪ੍ਰਚਾਰਕਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।

navjot singh sidhu

ਪਰ ਇਸ ਲਿਸਟ ਚੋਂ ਨਵਜੋਤ ਸਿੰਘ ਸਿੱਧੂ ਨੂੰ ਪਰੇ ਰੱਖਿਆ ਗਿਆ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਚ  ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸ਼ਤਰੂਘਨ ਸਿਨ੍ਹਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਆਦੀ ਦਾ ਨਾਂ ਸ਼ਾਮਲ ਹੈ ਪਰ ਇਸ ਵਾਰ ਨਵਜੋਤ ਸਿੰਘ ਸਿੱਧੂ ਇਸ ਲਿਸਟ ਚੋਂ ਗਾਇਬ ਨਜਰ ਆ ਰਹੇ ਹਨ।

CM captain and navjot singh sidhu

ਇਸ ਲਿਸਟ ਚੋਂ ਨਵਜੋਤ ਸਿੰਘ ਸਿੱਧੂ ਦੇ ਗਾਇਬ ਤੋਂ ਬਾਅਦ ਇਹ ਸਾਫ ਦਰਸਾ ਰਿਹਾ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਏ ਵਿਵਾਦ ਦੇ ਕਾਰਨ ਹੀ ਉਹਨਾਂ ਨੂੰ ਪਾਰਟੀ ਹਾਈਕਮਾਨ ਨੇ ਪਰੇ ਕਰ ਦਿੱਤਾ ਹੈ ਜਿਸ ਕਾਰਨ ਉਹਨਾਂ ਦੇ ਨਾਂ ਨੂੰ ਸਟਾਰ ਪ੍ਰਚਾਰਕਾਂ ਚ ਸ਼ਾਮਲ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *