ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ – ਬਰਗਾੜੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਅੱਜ ਮੁਹਾਲੀ ਦੀ ਅਦਾਲਤ ਵਿਚ ਵੱਡੀ ਜਿੱਤ ਹੋਈ ਹੈ। ਮੁਹਾਲੀ ਦੀ ਸੀਬੀਆਈ ਅਦਾਲਤ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਬਰਗਾੜੀ ਮਾਮਲੇ ਦੀ ਜਾਂਚ ਦੀ ਕਲੋਜ਼ਰ ਰਿਪੋਰਟ ਪੰਜਾਬ ਸਰਕਾਰ ਨੂੰ ਦੇਣ ਦਾ ਹੁਕਮ ਦਿਤਾ ਐ। ਅਦਾਲਤ ਨੇ ਕਿਹਾ ਕਲੋਜ਼ਰ ਰਿਪੋਰਟ ਦੀ ਕਾਪੀ ਸਰਕਾਰ ਨੂੰ ਦਿੱਤੀ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ ਕਲੋਜਰ ਰਿਪੋਰਟ ਦੀ ਕਾਪੀ ਲੈਣਾ ਸਰਕਾਰ ਦਾ ਹੱਕ ਹੈ। ਤੁਹਾਨੂੰ ਦੱਸ ਦੇਈਏ ਕਿ ਇਸਤੋਂ ਪਹਿਲਾਂ ਸੀਬੀਆਈ ਨੇ ਪੰਜਾਬ ਸਰਕਾਰ ਨੂੰ ਕਲੋਜ਼ਰ ਰਿਪੋਰਟ ਦੇਣ ਤੋਂ ਇਨਕਾਰ ਕੀਤਾ ਸੀ।
ਅਦਾਲਤ ਦੇ ਇਸ ਫੈਸਲਾ ਤੋਂ ਬਾਅਦ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਨੂੰ ਲੈ ਕੇ ਸੀਬੀਆਈ ਵਲੋਂ ਕਲੋਜਰ ਰਿਪੋਰਟ ਮਿਲਣਾ ਸਰਕਾਰ ਦੀ ਵੱਡੀ ਜਿਤ ਹੈ। ਸੀਬੀਆਈ ਦੀ ਇਸ ਰਿਪੋਰਟ ਵਿਚ 3 ਸਾਲਾਂ ਦੀ ਜਾਂਚ ਦੇ ਅੰਸ਼ ਹਨ, ਜਿਸਤੋਂ ਇਸ ਗੱਲ ਦਾ ਪਤਾ ਲੱਗ ਸਕੇਗਾ ਕਿ ਆਖਿਰਕਾਰ ਸੀਬੀਆਈ ਨੇ ਇਸ ਪੂਰੇ ਮਾਮਲੇ ਦੀ ਜਾਂਚ ਕਿੰਨਾਂ ਤੱਥਾਂ ਦੇ ਅਧਾਰ ਤੇ ਕੀਤੀ ਸੀ।


