ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਜੇਲ੍ਹ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਇਹਨਾਂ ਹੀ ਨਹੀਂ ਸੂਬੇ ਦੀਆਂ ਜੇਲ੍ਹਾਂ ਚੋਂ ਕਈ ਵੱਡੇ ਵੱਡੇ ਵਾਰਦਾਤਾਂ ਨੂੰ ਵੀ ਅੰਜਾਮ ਦਿੱਤੇ ਜਾ ਰਹੇ ਹਨ ਜਿਸ ਕਾਰਨ ਸਵਾਲ ਇਹ ਖੜਾ ਹੋ ਰਿਹਾ ਹੈ ਕਿ ਪੁਲਿਸ ਪ੍ਰਸਾਸ਼ਨ ਤੇ ਪੰਜਾਬ ਸਰਕਾਰ ਦੀ ਕਾਰਵਾਈ ਕਿਸ ਤਰ੍ਹਾਂ ਦੀ ਹੈ ਜਿਸ ਬੇਖੌਫ ਜੇਲ੍ਹ ‘ਚ ਬੰਦ ਕੈਦੀ ਕਈ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੀ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੇ ਦੌਰਾਨ 4 ਮੋਬਾਇਲ ਫੋਨ ਤੇ 3 ਸਿਮ ਬਰਾਮਦ ਹੋਏ ਹਨ।

ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਕਈ ਵਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਜੇਲ੍ਹ ਪ੍ਰਸਾਸ਼ਨ ਸਵਾਲਾਂ ਦੇ ਘੇਰੇ ਚ ਆਈ ਹੈ। ਉੱਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਫਿਰ ਤੋਂ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚ ਸਵਾਲਾਂ ਦੇ ਘੇਰੇ ਚ ਆ ਗਈ ਹੈ।
ਫਿਲਹਾਲ ਪੁਲਿਸ ਨੇ ਬਰਾਮਦ ਮੋਬਾਇਲਾਂ ਤੇ ਸਿਮ ਕਾਰਡਾਂ ਨੂੰ ਆਪਣੇ ਕਬਜੇ ‘ਚ ਲੈ ਲਿਆ ਹੈ ਤੇ ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਵਾਲ ਇਹੀ ਖੜ੍ਹਾ ਹੁੰਦਾ ਹੈ ਕਿ ਆਖਿਰ ਇਹ ਮੋਬਾਇਲ ਕੜੀ ਸੁਰਖੀਆਂ ਦੇ ਵਿਚਾਲੇ ਕਿਵੇਂ ਜੇਲ੍ਹ ਅੰਦਰ ਜਾਂਦੇ ਹਨ। ਤੇ ਜੇਲ੍ਹਾਂ ਅੰਦਰ ਮੋਬਾਇਲ ਲਿਜਾਉਣ ਲਈ ਕੌਣ ਇਹਨਾਂ ਦਾ ਸਾਥ ਦਿੰਦਾ ਹੈ।

