ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਧਵਾ ਮਹਿਲਾ ਸਿਪਾਹੀ ਨਾਲ ਬਲਾਤਕਾਰ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਵਿਧਵਾ ਮਹਿਲਾ ਸਿਪਾਹੀ ਨਾਲ ਏਜੰਟਾ ਦੁਆਰਾ ਜਬਰਜਨਾਹ ਕੀਤਾ ਗਿਆ ਹੈ। ਇਸ ਮਾਮਲੇ ਤੇ ਪੀੜਤ ਮਹਿਲਾ ਦਾ ਕਹਿਣਾ ਹੈ ਕਿ ਉਸਦੇ ਪਤੀ ਦੀ ਮੌਤ ਤੋਂ ਬਾਅਦ ਉਸਨੂੰ ਨੌਕਰੀ ਮਿਲੀ ਸੀ। ਉਸ ਨਾਲ ਤਿੰਨ ਲੋਕਾਂ ਦੁਆਰਾ ਜਬਰਜਨਾਹ ਕੀਤਾ ਗਿਆ।
ਇਹਨਾਂ ਹੀ ਨਹੀਂ ਬਲਾਤਾਕਰ ਦੀ ਮੁਲਜ਼ਮਾਂ ਵੱਲੋਂ ਵੀਡੀਓ ਵੀ ਬਣਾਈ ਗਈ। ਜਿਸ ਕਾਰਨ ਉਸਨੂੰ ਵੀਡੀਓ ਬਣਾ ਕੇ ਬਲੈਕ ਮੇਲ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

