ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਅੱਜ ਦੁਸਹਿਰਾ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਥਾਂ-ਥਾਂ ਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜ ਕੇ ਤਿਉਹਾਰ ਮਨਾਇਆ ਜਾਵੇਗਾ।
ਉੱਥੇ ਹੀ ਬਠਿੰਡਾ ਚ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦੇ ਨਾਲ-ਨਾਲ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਪੁਤਲੇ ਨੂੰ ਵੀ ਲਗਾਇਆ ਗਿਆ ਹੈ। ਜਦੋ ਰਾਵਣ ਕੁੰਭਕਰਨ ਤੇ ਮੇਘਨਾਥ ਸਮੇਤ ਇਮਰਾਨ ਖਾਨ ਦੇ ਪੁਤਲੇ ਨੂੰ ਸਾੜਿਆ ਜਾਵੇਗਾ।
ਉੱਥੇ ਹੀ ਇਸ ਮਾਮਲੇ ਤੇ ਪ੍ਰਬੰਧਕਾਂ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੁਆਰਾ ਬਣਾਈਆ ਗਈਆਂ ਗਲਤ ਨੀਤੀਆਂ ਦਾ ਵਿਰੋਧ ਕਰਦੇ ਹੋਏ ਇਮਰਾਨ ਖਾਨ ਦੇ ਪੁਤਲੇ ਨੂੰ ਫੁਕਿਆ ਜਾਵੇਗਾ। ਤਾਂ ਜੋ ਪਾਕਿਸਤਾਨ ਦੀਆਂ ਗਲਤ ਨੀਤੀਆਂ ਦਾ ਖਾਤਮਾ ਕੀਤਾ ਜਾ ਸਕੇ।

