ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਪੰਜਾਬ ਪੁਲਿਸ ਨਸ਼ਾ ਤੇ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਚੱਲਾ ਰਹੀ ਹੈ। ਇਸੇ ਮੁਹਿੰਮ ਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਬਠਿੰਡਾ ਦੇ ਦੇਸੂ ਯੋਧੇ ਪਿੰਡ ‘ਚ ਰੇਡ ਕੀਤੀ। ਪਰ ਪੰਜਾਬ ਪੁਲਿਸ ਦੀ ਇਸ ਰੇਡ ਦੌਰਾਨ ਨਸ਼ਾ ਤਸਕਰਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ।
ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ਾ ਤਸਕਰਾਂ ਨੇ ਰੇਡ ਕਰਨ ਆਈ ਪੁਲਿਸ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਫਾਇਰਿੰਗ ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਦਕਿ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ ਜਿਹਨਾਂ ਚ ਇਕ ਮੁਲਾਜ਼ਮ ਗੰਭੀਰ ਜਖਮੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਪੁਲਿਸ ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਚ ਇਕ ਅਧਿਕਾਰੀ ਦੀ ਮੌਤ ਹੋਈ ਸੀ।

