ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਚਲਾਏ ਗਏ ਸਿੰਗਲ ਯੂਜ਼ ਪਲਾਸਟਿਕ ਬੈਨ ਅਭਿਆਨ ‘ਚ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆ ਗਈ ਹੈ।
ਦਸ ਦਈਏ ਕਿ ਦਿੱਲੀ ਕਮੇਟੀ ਵੱਲੋਂ ਦਿੱਲੀ ਚ ਸਥਿਤ 11 ਗੁਰਦੁਆਰਿਆਂ ‘ਚ ਪਾਲਸਟਿਕ ਤੋਂ ਬਣੀਆਂ ਚੀਜ਼ਾਂ ਬੈਨ ਕਰ ਦਿੱਤਾ ਹੈ। ਇਸ ਬਾਰੇ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤਾ ਗਿਆ ਹੈ।
ਉਹਨਾਂ ਨੇ ਕਿਹਾ ਕਿ ਪਲਾਸਟਿਕ ਤੋਂ ਇਲਾਵਾ ਧਰਮੋਪੋਲ ਤੋਂ ਬਣੀਆਂ ਵਸਤੂਆਂ ਜਿਵੇਂ ਕਿ ਗਲਾਸ ਚਮਚ ਤੇ ਪਾਲੀਥੀਨ ਬੈਗ ਨੂੰ ਵੀ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਦਿੱਲੀ ਵਿੱਚ ਦਿੱਲੀ ਕਮੇਟੀ ਵੱਲੋਂ ਚਲਾਏ ਜਾਂਦੇ ਗੁਰਦੁਆਰੇ ਪਲਾਸਟਿਕ ਦੀਆਂ ਚੀਜ਼ਾਂ ਦੀ ਵਰਤੋਂ ਨਾ ਕੀਤੀ ਜਾਵੇ।
ਕਾਬਿਲੇਗੌਰ ਹੈ ਕਿ 2 ਅਕਤੂਬਰ ਤੋਂ 2 ਅਕਤੂਬਰ ਤੋਂ ਸਿੰਗਲ ਯੂਜ਼ ਪਲਾਸਟਿਕ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ ਤੇ 2 ਅਕਤੂਬਰ ਤੋਂ ਹੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਸਿੰਗਲ ਯੂਜ ਪਲਾਸਟਿਕ ਤੋਂ ਬਣੀਆਂ ਚੀਜ਼ਾਂ ਬੈਨ ਹਨ।



