ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਨਾਲ ਹੀ ਸੂਬੇ ਦੀ ਕਾਨੂੰਨ ਵਿਵਸਥਾ ਵੀ ਖਰਾਬ ਹੋ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਗੁੱਟਾਂ ਵਿਚਾਲੇ ਫਾਇਰਿੰਗ ਹੋਈ।

ਦੱਸਿਆ ਜਾ ਰਿਹਾ ਹੈ ਕਿ ਦੋਹਾਂ ਧਿਰਾ ਵਿਚਾਲੇ ਕਿਸੇ ਗੱਲ ਨੂੰ ਲੈਕੇ ਝੜਪ ਹੋ ਗਈ ਜਿਸ ਤੋਂ ਬਾਅਦ ਇਕ ਧਿਰ ਨੇ ਦੂਜੇ ਧਿਰ ਤੇ ਫਾਇਰਿੰਗ ਕਰ ਦਿੱਤੀ। ਜਿਸ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਜਦਕਿ ਇਕ ਵਿਅਕਤੀ ਗੰਭੀਰ ਜਖਮੀ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

