ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਿੱਖ ਲੜਕੀ ਦੇ ਧਰਮ ਪਰਿਵਰਤਨ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਪੁਲਿਸ ਨੇ ਜਗਜੀਤ ਕੌਰ ਦੇ ਪਰਿਵਾਰ ਵਾਲਿਆਂ ਦੀ FIR ਨੂੰ ਰੱਦ ਕਰ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਰੱਦ ਕੀਤੀ ਗਈ FIR ‘ਚ ਜਬਰਨ ਧਰਮ ਪਰਿਵਰਤਨ ਦਾ ਇਲਜ਼ਾਮ ਲਗਾਇਆ ਗਿਆ ਸੀ। ਕਾਬਿਲੇਗੌਰ ਹੈ ਕਿ ਪਾਕਿਸਤਾਨ ਦੇ ਲਾਹੌਰ ਚ ਸਿੱਖ ਲੜਕੀ ਨੂੰ ਅਗਵਾ ਕਰ ਉਸਦਾ ਜਬਰਨ ਧਰਮ ਪਰਿਵਰਤਨ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

