ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵੱਡੇ ਦਹਿਸ਼ਤਗਰਦੀ ਹਮਲੇ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦਸ ਦਈਏ ਕਿ ਲਗਾਤਾਰ ਮਿਲ ਰਹੇ ਅੱਤਵਾਦ ਇਨਪੁੱਟ ਦੇ ਚੱਲਦੇ ਪਠਾਨਕੋਟ, ਗੁਰਾਸਪੁਰ ਤੇ ਬਟਾਲਾ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਪੁਲਿਸ ਨੂੰ ਮਿਲੀ ਇਸ ਜਾਣਕਾਰੀ ਤੋਂ ਬਾਅਦ ਤਕਰੀਬਨ 4 ਦਿਨਾਂ ਦਾ ਸਪੈਸ਼ਲ ਸਰਚ ਆਪਰੇਸ਼ਨ ਚਲਾਏਗੀ। ਕਾਬਿਲੇਗੌਰ ਹੈ ਕਿ ਖਾਲਿਸਤਾਨ ਜਿੰਦਾਬਾਦ ਫੋਰਸ ਚ ਫੜੇ ਗਏ ਅੱਤਵਾਦੀਆਂ ਤੋਂ ਪੁੱਛਗਿੱਛ ਤੋਂ ਬਾਅਦ ਇਹ ਜਾਣਕਾਰੀ ਹਾਸਿਲ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਮੁਸਤੈਦ ਹੋ ਗਈ ਹੈ।

