ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰੂਸਹਾਏ ‘ਚ ਪੱਤਰਕਾਰ ਨੂੰ ਇਕ ਖੁੰਖਾਰ ਗੈਂਗਸਟਰ ਵੱਲੋਂ ਧਮਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਬੜੀ ਹੀ ਮੁਸਤੈਦੀ ਦੇ ਨਾਲ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਗੈਂਗਸਟਰ ਰੋਕੀ ਨੂੰ ਪਿਸਤੌਲ ਤੇ ਕਾਰਤੂਸਾਂ ਦੇ ਨਾਲ ਕਾਬੂ ਕੀਤਾ ਹੈ।
ਕਾਬਿਲੇਗੌਰ ਹੈ ਕਿ ਇਕ ਹਿੰਦੀ ਅਖਬਾਰ ਦੇ ਪੱਤਰਕਾਰ ਨੂੰ ਪਹਿਲਾਂ ਚੰਡੀਗੜ੍ਹ ਜੇਲ੍ਹ ‘ਚੋਂ ਬਾਊ ਅਤੇ ਉਸਦੇ ਸਾਥੀ ਵੱਲੋਂ ਜਾਨੋਂ ਮਾਰਨ ਦੀਆਂ ਧਮਕੀ ਮਿਲੀ ਸੀ ਇਹਨਾਂ ਹੀ ਨਹੀਂ ਉਸਦੇ ਸਾਥੀ ਪੱਤਰਕਾਰ ਕੋਲੋਂ ਫਿਰੌਤੀ ਦੀ ਵੀ ਮੰਗ ਕਰ ਰਹੇ ਸੀ ਇਸ ਤੋਂ ਬਾਅਦ ਪੱਤਰਕਾਰ ਨੇ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਦੇ ਨਾਲ ਕਾਰਵਾਈ ਕਰਦੇ ਹੋਏ ਬਾਊ ਦੇ ਸਾਥੀ ਰੋਕੀ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

