ਜੰਮੂ ਕਸ਼ਮੀਰ ‘ਚ ਧਾਰਾ 370 ਹਟਣ ਤੋਂ ਬਾਅਦ ਸਿੱਖਾਂ ਨੂੰ ਮਿਲ ਸਕਦਾ ਹੈ ਇਹ ਦਰਜਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਖਤਮ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਮਿਲ ਸਕਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਖਤਮ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੁਣ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਮਿਲ ਸਕਦਾ ਹੈ। ਦਸ ਦਈਏ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਜੰਮੂ ਕਸ਼ਮੀਰ ਚ ਭਾਰਤੀ ਸੰਵਿਧਾਨ ਲਾਗੂ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਾਜਪਾਲ ਸਤਿਆਪਾਲ ਮਲਿਕ ਦੇ ਸਲਾਹਕਾਰ ਫਾਰੁਕ ਖਾਨ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸੀ

turban

ਇਸ ਦੌਰਾਨ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ SGPC ਨੇ ਫਾਰੁਕ ਖਾਨ ਨੂੰ ਇਕ ਮੰਗ ਪੱਤਰ ਵੀ ਸੌਪਿਆ ਜਿਸ ‘ਚ ਉਹਨਾਂ ਨੇ ਜੰਮੂ ਕਸ਼ਮੀਰ ਚ ਸਿੱਖ ਮਿਸ਼ਨ ਦੀ ਸਥਾਪਤੀ ਵਾਸਤੇ ਜਮੀਨ ਦੀ ਮੰਗ ਕੀਤੀ ਹੈ। ਉੱਥੇ ਹੀ ਦੂਜੇ ਪਾਸੇ ਫਾਰੁਕ ਖਾਨ ਨੇ ਇਸ ਮੰਗ ਤੇ ਸੋਚਣ ਦੀ ਮੰਗ ਤੇ ਗੌਰ ਕਰਨ ਦੀ ਗੱਲ ਆਖੀ।

Leave a Reply

Your email address will not be published. Required fields are marked *