ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਆਖਿਰਕਾਰ ਸਸਪੈਂਸ ਖਤਮ ਹੋ ਗਿਆ ਹੈ। ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਾਂਝੇ ਸਮਾਗਮਾਂ ਦੇ ਲਈ ਹਾਮੀ ਭਰ ਦਿੱਤੀ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂਂ ਬਾਅਦ ਹੁਣ ਸਮਾਗਮ ਇਕ ਹੀ ਮੰਚ ਤੇ ਕੀਤੇ ਜਾਣਗੇ। ਦਸ ਦਈਏ ਕਿ ਦੋ ਕੈਬਨਿਟ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਮੁਲਾਕਾਤ ਕੀਤੀ।
ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਬਿਆਨ ਆਇਆ ਹੈ ਕਿ ਪ੍ਰਕਾਸ਼ ਦਿਹਾੜੇ ਦੇ ਸਮਾਮਗ ਨੂੰ ਇਕ ਹੀ ਮੰਚ ਤੇ ਕੀਤਾ ਜਾਵੇਗਾ। ਅਤੇ ਇਸ ਸਮਾਗਮ ਦੀ ਸਾਰੀ ਜਿੰਮੇਵਾਰੀ ਜਥੇਦਾਰ ਨੂੰ ਦਿੱਤੀ ਗਈ ਹੈ। ਉੱਥੇ ਹੀ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਜਤਾਉਂਦੇ ਹੋਏ ਕਿਹਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਜੋ ਵੀ ਫੈਸਲਾ ਹੋਵੇਗਾ ਉਹ ਸਾਰਿਆਂ ਨੂੰ ਮੰਨਣਾ ਹੋਵੇਗਾ। ਦੂਜੇ ਪਾਸੇ ਜਥਦਾਰ ਨੇ ਕਿਹਾ ਹੈ ਕਿ ਸਿਆਸੀ ਲੀਡਰਾਂ ਇਸ ਮਾਮਲੇ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਬਿਆਨਬਾਜੀ ਨਾ ਕਰਨ।

