ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕੀਤੇ ਜਾਣ ਵਾਲੇ ਸਮਾਗਮ ਤੇ ਸਸਪੈਂਸ ਆਖਿਰਕਾਰ ਖਤਮ ਹੋ ਗਿਆ ਹੈ। ਦਸ ਦਈਏ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਬਿਆਨ ਦਿੱਤਾ ਕਿ 550ਵਾਂ ਪ੍ਰਕਾਸ਼ ਦਿਹਾੜੇ ਦਾ ਸਮਾਗਮ ਇਕੋਂ ਮੰਚ ਤੇ ਹੀ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਚ ਆਖਰੀ ਫੈਸਲਾ ਹੋਵੇਗਾ।

