ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਪੁਲਿਸ ਅਧਿਕਾਰੀਆਂ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਚੰਡੀਗੜ੍ਹ ਪੁਲਿਸ ਨੂੰ ਇਕ ਧਮਕੀ ਭਰਿਆ ਪੱਤਰ ਮਿਲਿਆ।
ਇਸ ਪੱਤਰ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ 16 ਅਕਤੂਬਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਸ ਧਮਕੀ ਤੋਂ ਬਾਅਦ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਨਾਲ ਹੀ ਪੁਲਿਸ ਕੋਰਟ ਚ ਆਉਣ ਵਾਲੇ ਸਾਰੇ ਲੋਕਾਂ ਤੇ ਆਪਣੀ ਤਿੱਖੀ ਨਜਰ ਰੱਖੀ ਹੋਈ ਹੈ। ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਦੇ ਐੱਸ ਐੱਸ ਪੀ ਦਾ ਕਹਿਣਾ ਹੈ ਕਿ ਪੱਤਰ ਕਿਸੇ ਦੀ ਸ਼ਰਾਰਤ ਲੱਗ ਰਹੀ ਹੈ ਪਰ ਉਹਨਾਂ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

