ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਜਿਮਨੀ ਚੋਣਾਂ ਨੂੰ ਲੈਕੇ ਚੋਣ ਅਖਾੜਾ ਕਾਫੀ ਭਖਿਆ ਹੋਇਆ ਹੈ। ਇਸਦੇ ਚੱਲਦੇ ਹੀ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਫਗਵਾੜਾ ‘ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ।
ਇਸ ਸਮਾਗਮ ਦੌਰਾਨ ਕਾਂਗਰਸੀ ਉਮੀਦਵਾਰ ਨੇ ਵੋਟਰਾਂ ਨੂੰ ਖੁਸ਼ ਕਰਨ ਲਈ ਭੋਜਪੁਰੀ ਗਾਇਕਾ ਖੁਸ਼ਬੂ ਤਿਵਾਰੀ ਦੇ ਠੁਮਕੇ ਲਗਾਏ। ਦਸ ਦਈਏ ਕਿ ਪਰਵਾਸੀਆਂ ਨੂੰ ਲੁਭਾਉਣ ਲਈ ਭੋਜਪੁਰੀ ਗਾਇਕਾ ਨੂੰ ਸਮਾਗਮ ਚ ਬੁਲਾਇਆ ਗਿਆ ਸੀ। ਕਾਬਿਲੇਗੌਰ ਹੈ ਕਿ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਵੀ ਮੌਜੂਦ ਰਹੇ।


