ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ‘ਚ ਪੰਜਾਬ ਦੇ ਵਪਾਰੀਆਂ ਤੇ ਦਹਿਸ਼ਤਗਰਦਾਂ ਵੱਲੋਂ ਘਾਤਕ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਸ਼ੋਪੀਆਂ ‘ਚ ਦਹਿਸ਼ਗਰਦਾਂ ਨੇ ਸੇਬ ਦੇ ਵਪਾਰੀਆਂ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ ਚ ਇਕ ਵਿਅਕਤੀ ਦੀ ਮੌਤ ਵੀ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ੋਪੀਆਂ ‘ਚ ਪੰਜਾਬ ਤੋਂ ਦੋ ਵਪਾਰੀ ਸੇਬ ਵੇਚਣ ਲ਼ਈ ਗਏ ਸੀ।
ਪਰ ਉੱਥੇ ਦਹਿਸ਼ਗਰਦਾਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਦੋਹਾਂ ਚੋਂ ਇਕ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਪੀਆਂ ਚ ਦਹਿਸ਼ਤਗਰਦਾਂ ਵੱਲੋਂ ਮਾਰੇ ਗਏ ਚਰਨਜੀਤ ਸਿੰਘ ਦੀ ਲਾਸ਼ ਨੂੰ ਉਸਦੇ ਘਰ ਲਿਆਉਣ ਲਈ ਮੋਰੀ ਸਰਕਾਰ ਲਗਾਤਾਰ ਕੋਸਿਸ਼ ਕਰ ਰਹੀ ਹੈ।
My govt is in touch with J&K officials to arrange for the mortal remains of Charanjit Singh, killed by terrorists in Shopian, to be brought to his home in Fazilka. These dastardly attacks by Pakistani terrorists can’t be allowed to continue. A strong response is needed by GoI.
— Capt.Amarinder Singh (@capt_amarinder) October 16, 2019
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੁਆਰਾ ਕੀਤੀ ਜਾਣ ਵਾਲੀਆਂ ਅਜਿਹੀਆਂ ਹਰਕਤਾਂ ਹੋਰ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਭਾਰਤ ਸਰਕਾਰ ਨੂੰ ਇਹਨਾਂ ਦਹਿਸ਼ਤਗਰਦਾਂ ਨੂੰ ਮੁੰਹ ਤੋੜ ਜਵਾਬ ਦੇਣ ਚਾਹੀਦਾ ਹੈ।

