ਕਰਤਾਰਪੁਰ ਲਾਂਘੇ ‘ਤੇ PM ਨਰੇਂਦਰ ਮੋਦੀ ਨੇ ਦਿੱਤਾ ਇਹ ਵੱਡਾ ਬਿਆਨ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਪੀਐੱਮ ਮੋਦੀ ਨੇ ਕਿਹਾ ਕਿ ਜਲਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘੇ ਨੂੰ ਲੈਕੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਪੀਐੱਮ ਮੋਦੀ ਨੇ ਕਿਹਾ ਕਿ ਜਲਦ ਕਰਤਾਰਪੁਰ ਸਾਹਿਬ ਦੀ ਦੂਰੀ ਖਤਮ ਹੋ ਜਾਵੇਗੀ। ਹੁਣ ਦੁਰਬੀਨ ਦੇ ਨਾਲ ਦਰਸ਼ਨਾਂ ਦੀ ਪ੍ਰਥਾ ਖਤਮ ਹੋ ਜਾਵੇਗੀ। ਨਾਲ ਹੀ ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਨਵੇਂ ਹਾਈਵੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਨਾਲ ਜਾਣਿਆ ਜਾਵੇਗਾ।

Kartarpur Corridor

ਕਾਬਿਲੇਗੌਰ ਹੈ ਕਿ ਕੇਂਦਰੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਦੇ ਨਾਲ ਜੋੜਨ ਵਾਲੇ ਮਾਰਗ ਦਾ ਨਾਂ ਗੁਰੂ ਸਾਹਿਬ ਦੇ ਨਾਂ ਤੇ ਰੱਖਣ ਦੀ ਮੰਗ ਕੀਤੀ ਸੀ। ਉੱਥੇ ਹੀ ਪੀਐਮ ਮੋਦੀ ਨੇ ਦੂਜੀਆਂ ਸਰਕਾਰਾਂ ਤੇ ਹਮਲਾ ਕਰਦੇ ਹੋਏ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਬਾਰੇ ਕੁੱਝ ਨਹੀਂ ਕੀਤਾ।

PM Modi

ਆਜਾਦੀ ਦੇ 70 ਸਾਲ ਬਾਅਦ ਇਹ ਮੌਕਾ ਆਇਆ ਹੈ। ਜਿਕਰ-ਏ-ਖਾਸ ਹੈ ਕਿ ਪੀਐੱਮ ਨਰੇਂਦਰ ਮੋਦੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸਦੀ ਜਾਣਕਾਰੀ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਟਵਿੱਟਰ ਰਾਹੀ ਦਿੱਤਾ।

Leave a Reply

Your email address will not be published. Required fields are marked *