ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਿਆਂ ਦਾ ਕਹਿਰ ਇਹਨਾਂ ਜਿਆਦਾ ਵਧਦਾ ਜਾ ਰਿਹਾ ਹੈ ਕਿ ਇਸ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਦੂਜੇ ਪਾਸੇ ਪੁਲਿਸ ਵੀ ਇਸ ਮਾਮਲੇ ਤੇ ਕਾਫੀ ਗੰਭੀਰ ਹੁੰਦੀ ਜਾ ਰਹੀ ਹੈ। ਹੁਣ ਇਹਨਾਂ ਨਸ਼ਾ ਤਸਕਰੀ ਦੇ ਮਾਮਲੇ ਚ ਔਰਤਾਂ ਵੀ ਸ਼ਾਮਲ ਹੋਣ ਲੱਗੀਆਂ ਹਨ। ਜੀ ਹਾਂ ਜਲੰਧਰ ‘ਚ ਨਸ਼ਾਂ ਤਸਕਰੀ ਦੇ ਮਾਮਲੇ ‘ਚ ਔਰਤ ਨੂੰ ਕਾਬੂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਦੇ ਨਾਲ ਇਕ ਔਰਤ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਔਰਤ ਦੀ ਪਹਿਚਾਣ ਵਿਜੇ ਭਦਰਾ ਟੋਲ ਗੰਜ ਨੇਤਾ ਜੀ ਨਗਰ ਕਲਕੱਤਾ ਹਾਲ ਵਾਸੀ ਉਤਮ ਨਗਰ ਦਿੱਲੀ ਦੇ ਰੂਪ ‘ਚ ਹੋਈ ਹੈ। ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਪਾਰਚੀ ਨੇ ਨੈਸ਼ਨਲ ਹਾਈਵੇ 1 ਤੇ ਨਾਕਾ ਲਾਇਆ ਹੋਇਆ ਸੀ
ਇਸ ਦੌਰਾਨ ਪੁਲਿਸ ਦੇ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ਤੇ ਮਹਿਲਾ ਨੂੰ ਕਾਬੂ ਕੀਤਾ। ਜਿਸ ਤੋਂ ਬਾਅਦ ਜਦੋ ਤਲਾਸ਼ੀ ਲਈ ਗਈ ਤਾਂ ਮਹਿਲਾ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਮਹਿਲਾ ਨੂੰ ਕਾਬੂ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

