ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜਾ ਨੂੰ ਲੈਕੇ ਸਿੱਖ ਸੰਗਤਾਂ ਚ ਉਤਸ਼ਾਹ ਵਧਦਾ ਜਾ ਰਿਹਾ ਹੈ। ਦਸ ਦਈਏ ਕਿ ਵਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸੰਗਤ ਦੁਰਬੀਨ ਰਾਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਕਰਣਗੇ। ਸਗੋਂ ਇਸ ਵਾਰ ਸਿੱਖ ਸੰਗਤ ਪਾਕਿਸਤਾਨ ਚ ਜਾਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਵਿਦੇਸ਼ਾਂ ਚ ਵਸੇ ਪੰਜਾਬੀਆਂ ਚ ਵੀ ਪ੍ਰਕਾਸ਼ ਦਿਹਾੜੇ ਨੂੰ ਲੈਕੇ ਖਾਸਾ ਉਤਸ਼ਾਹ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਮਰੀਕੀ ਸਿੱਖ ਕੌਕਸ ਕਮੇਟੀ ਅਤੇ ਸਿੱਖ ਕੋਆਰਡੀਨੈਸ਼ਨ ਕਮੇਟੀ ਈਸਟ ਕੋਸਟ ਦੇ ਮਿਲੇ ਜੂਲੇ ਯਤਨਾਂ ਸਦਕਾ 550ਵੇਂ ਪ੍ਰਕਾਸ਼ ਦਿਹਾੜੇ ਨੂੰ ਵਿਸ਼ਵ ਬਰਾਬਰੀ ਦਿਵਸ ਵਜੋ ਐਲਾਨਣ ਲਈ ਮਤਾ ਪੇਸ਼ ਕੀਤਾ ਗਿਆ ਹੈ। ਸਿੱਖ ਕੋਆਰਡੀਨੈਸ਼ਨ ਕਮੇਟੀ ਈਸਟ ਕੋਸਟ ਦੇ ਬੁਲਾਰੇ ਨੇ ਦੱਸਿਆ ਕਿ ਅਮੇਰਿਕਾ ਚ ਸਿੱਖ 100 ਤੋਂ ਵੀ ਵੱਧ ਰਹਿ ਰਹੇ ਹਨ ਉਹਨਾਂ ਦੇ ਲਈ 16 ਅਕਤੂਬਰ ਦਾ ਦਿਨ ਬਹੁਤ ਹੀ ਖਾਸ ਰਿਹਾ ਹੈ।
ਉੱਥੇ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਾਬਾ ਨਾਨਕ ਨੇ ਮਾਨਵਤਾ ਦੀ ਸੇਵਾ ਤੇ ਸਰਵ ਵਿਆਪਕ ਸੰਦੇਸ਼ ਦਿੱਤਾ ਹੈ। ਨਾਲ ਹੀ ਉਹਨਾਂ ਨੇ ਸਿੱਖਾਂ ਨੂੰ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ 12 ਨਵੰਬਰ ਨੂੰ ਵਿਸ਼ਵ ਬਰਾਬਰੀ ਦਿਵਸ ਮਨਾਉਣ ਦਾ ਐਲਾਨ ਕੀਤਾ। ਉੱਥੇ ਹੀ ਇਸ ਫੈਸਲੇ ਤੇ ਸਿੱਖਾਂ ਦਾ ਕਹਿਣਾ ਹੈ ਕਿ ਪੂਰੇ ਵਿਸ਼ਵ ਚ ਬਾਬਾ ਨਾਨਕ ਦੇ ਸੰਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇਹ ਵਧਿਆ ਤਰੀਕਾ ਹੈ।


