ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਪੰਜਾਬ ਦੇ ਚਾਰ ਵਿਧਾਨਸਭਾ ਹਲਕਿਆਂ ‘ਚ ਜਿਮਨੀ ਚੋਣਾਂ ਹੋਈਆਂ। ਸੂਬੇ ‘ਚ 74.66 % ਵੋਟਾਂ ਪਈਆਂ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਦਾਖਾ, ਮੁਕੇਰੀਆਂ, ਫਗਵਾੜਾ ਅਤੇ ਜਲਾਲਾਬਾਦ ਸੀਟਾਂ ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆਂ ਸੀ। ਕਾਬਿਲੇਗੌਰ ਹੈ ਕਿ ਵੋਟਿੰਗ ਦੌਰਾਨ ਕਈ ਥਾਵਾਂ ਤੇ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਤਕਰਾਰ ਹੋਈ ਹੈ।
ਇਸ ਤੋਂ ਇਲਾਵਾ ਕਈ ਉਮੀਦਵਾਰਾਂ ਵੱਲੋਂ ਚੋਣ ਜਾਬਤੇ ਦੀ ਵੀ ਉਲੰਘਣਾ ਵੀ ਕੀਤੀ ਗਈ। ਉੱਥੇ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਵੱਖ ਵੱਖ ਹਲਕਿਆਂ ਚੋਂ ਕਰੀਬ 26 ਸ਼ਿਕਾਇਤਾਂ ਸਾਹਮਣੇ ਆਈਆਂ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਕਈ ਥਾਵਾਂ ਤੇ ਈਵੀਐਮ ਮਸ਼ੀਨ ਦੇ ਖਰਾਬ ਹੋਣ ਦੀ ਜਾਣਕਾਰੀ ਹਾਸਿਲ ਹੋਈ ਸੀ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਈਵੀਐਮ ਵੀਵੀਪੈਟ ਨੂੰ ਹੁਣ ਸੁਰੱਖਿਅਤ ਜਗ੍ਹਾ ਤੇ ਰੱਖਿਆ ਗਿਆ ਹੈ ਅਤੇ ਇਸਦੀ ਨਿਗਰਾਨੀ ਲਈ ਕੇਂਦਰੀ ਫੋਰਸ ਤੈਨਾਤ ਕੀਤੀ ਗਈ ਹੈ।


