ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਇੰਡਸਟਰੀ ਦੀ ਨਾਮਵਰ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਣਾ ਨੇ ਬਿੱਗ ਬੌਸ 13 ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਪਿਛਲੇ ਕਾਫੀ ਸਮੇਂ ਤੋਂ ਇਹ ਗੱਲ ਸਾਹਮਣੇ ਆ ਰਹੀ ਸੀ ਕਿ ਹਿਮਾਂਸ਼ੀ ਖੁਰਾਣਾ ਦੀ ਬਿੱਗ ਬੌਸ ‘ਚ ਵਾਈਲਡ ਕਾਰਡ ਐਟਰੀ ਹੋਣ ਵਾਲੀ ਹੈ। ਜਿਸਨੂੰ ਲੈਕੇ ਹਿਮਾਂਸ਼ੀ ਖੁਰਾਣਾ ਨੇ ਆਪਣਾ ਬਿਆਨ ਦਿੱਤਾ ਹੈ।
ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦਾ ਕੁਝ ਵੀ ਹੋਣ ਵਾਲਾ ਨਹੀਂ ਹੈ ਜਿਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਅਧਿਕਾਰਿਤ ਤੌਰ ਤੇ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਬਿੱਗ ਬੌਸ 13 ਚ ਨਹੀਂ ਜਾ ਰਹੀ ਹੈ।
https://www.instagram.com/p/B354gDrAbEf/
ਆਪਣੀ ਗੱਲ ਜਾਰੀ ਰੱਖਦੇ ਹੋਏ ਹਿਮਾਂਸ਼ੀ ਖੁਰਾਣਾ ਨੇ ਇਹ ਵੀ ਕਿਹਾ ਕਿ ਇਹ ਗੱਲ ਸੱਚ ਹੈ ਕਿ ਉਹਨਾਂ ਦੀ ਬਿੱਗ ਬੌਸ ਦੀ ਟੀਮ ਦੇ ਨਾਲ ਗੱਲ ਹੋਈ ਸੀ ਪਰ ਉਹਨਾਂ ਨੂੰ ਬਿੱਗ ਬੌਸ 13 ਦੇ ਨਿਯਮ ਸਹੀ ਨਹੀਂ ਲੱਗੇ। ਹਿਮਾਂਸ਼ੀ ਨੇ ਇਹ ਵੀ ਕਿਹਾ ਕਿ ਉਹਨਾਂ ਕੋਲ ਪਹਿਲਾਂ ਤੋਂ ਹੀ ਕਈ ਸ਼ੋਅ ਤੇ ਪ੍ਰੋਗਰਾਮ ਹਨ ਜਿਸ ਕਾਰਨ ਉਹਨਾਂ ਨੇ ਬਿੱਗ ਬੌਸ 13 ਚ ਜਾਣ ਬਾਰੇ ਸੋਚ ਨਹੀਂ ਸਕਦੇ। ਕਾਬਿਲੇਗੌਰ ਹੈ ਕਿ ਹਿਮਾਸ਼ੀ ਅਤੇ ਸ਼ਹਿਨਾਜ ਗਿੱਲ ਦੀ ਲੜਾਈ ਦੇ ਕਾਰਨ ਸੋਸ਼ਲ ਮੀਡੀਆ ਕਾਫੀ ਗਰਮ ਰਿਹਾ ਸੀ ਨਾਲ ਹੀ ਹਿਮਾਸ਼ੀ ਖੁਰਾਣਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਨਾਲ ਹੀ ਸੋਸ਼ਲ ਮੀਡੀਆ ਤੇ ਆਪਣੇ ਬੇਬਾਕ ਤਰੀਕੇ ਨਾਲ ਗੱਲ ਸਾਹਮਣੇ ਰੱਖਣ ਦੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ।

