ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸ਼ਰਧਾਲੂਆਂ ਚ ਉਤਸ਼ਾਹ ਵਧਦਾ ਜਾ ਰਿਹਾ ਹੈ। ਉੱਥੇ ਹੀ ਭਾਰਤ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਪਾਕਿਸਤਾਨ ਵੱਲੋਂ ਰਜਿਸਟ੍ਰੇਸ਼ਨ ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਦੇ ਬਾਵਜੁਦ ਸਮਝੌਤਾ ਕਰਨ ਲਈ ਤਿਆਰ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਭਲਕੇ ਸਮਝੌਤੇ ਤੇ ਦਸਤਖਤ ਹੋਵੇਗਾ। ਦਸ ਦਈਏ ਕਿ ਪਹਿਲਾਂ ਇਹ ਸਮਝੌਤਾ 23 ਅਕਤੂਬਰ ਨੂੰ ਹੋਣਾ ਸੀ ਪਰ ਹੁਣ ਇਹ ਸਮਝੌਤ 24 ਅਕਤੂਬਰ ਨੂੰ ਕੀਤਾ ਜਾਣਾ ਹੈ। ਕਾਬਿਲੇਗੌਰ ਹੈ ਕਿ ਭਾਰਤ ਨੇ ਪਾਕਿਸਤਾਨ ਨੂੰ ਰਜਿਸਟ੍ਰੇਸ਼ਨ ‘ਤੇ ਲਗਾਈ ਜਾਣ ਵਾਲੀ ਫੀਸ ਨੂੰ ਰੱਦ ਕਰਨ ਦੀ ਗੱਲ ਆਖੀ ਸੀ ਪਰ ਪਾਕਿਸਤਾਨ ਆਪਣੀ ਗੱਲ ਤੇ ਅੜਿਆ ਹੋਇਆ ਹੈ।

