ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ’ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਬੇਕਾਬੂ ਕਾਰ ਨੇ ਇਕ ਔਰਤ ਨੂੰ ਬੂਰੀ ਤਰ੍ਹਾਂ ਕੁਚਲ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਆਜ਼ਾਦ ਚੌਕ ਤੇ ਵਾਪਰਿਆ ਜਿੱਥੇ ਇਕ ਮਹਿਲਾ ਘਰੇਲੂ ਸਾਮਾਨ ਲੈਣ ਜਾ ਰਹੀ ਸੀ ਕਿ ਅਚਾਨਕ ਹੀ ਰਸਤੇ ’ਚ ਉਸਨੂੰ ਇਕ ਬੇਕਾਬੂ ਕਾਰ ਨੇ ਬੇਰਹਿਮੀ ਦੇ ਨਾਲ ਕੁਚਲ ਦਿੱਤਾ। ਜਿਸ ਕਾਰਨ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ।
ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰ ਦੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਮ੍ਰਿਤਕ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਇਨਸਾਫ ਦੀ ਮੰਗ ਕੀਤੀ ਹੈ।

