ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਸ ਦਈਏ ਕਿ ਇੰਡੋ-ਪਾਕਿ ਬਾਰਡਰ ’ਤੇ ਪਾਕਿਸਤਾਨ ਸ਼ੱਕੀ ਵੱਲੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਐੱਸਐੱਫ ਦੇ ਜਵਾਨਾਂ ਨੇ ਸ਼ੱਕੀ ਨੂੰ ਦੇਖਦੇ ਹੀ ਫਾਇਰਿੰਗ ਕੀਤੀ। ਇਸ ਫਾਇਰਿੰਗ ਦੇ ਕਾਰਨ ਇਕ ਪਾਕਿਸਤਾਨ ਸ਼ੱਕੀ ਦੀ ਮੌਤ ਹੋ ਜਾਣ ਦੀ ਖਬਰ ਵੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਸ਼ੱਕੀ ਭਾਰਤ ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਹ ਮਾਮਲੇ ਅਟਾਰੀ ਦੇ ਭਰੋਪਾਲ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵੱਲੋਂ ਕਈ ਤਰ੍ਹਾਂ ਦੇ ਡ੍ਰੋਨ ਰਾਹੀ ਹਥਿਆਰ ਨੂੰ ਭੇਜਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਫਿਲਹਾਲ ਜਵਾਨਾਂ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ।

