ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ’ਚ ਪੰਜਾਬੀ ਟਰੱਕ ਡਰਾਈਵਰ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜੰਮੂ ਕਸ਼ਮੀਰ ’ਚ ਦਹਿਸ਼ਤਗਰਦਾਂ ਨੇ ਟਰੱਕ ਡਰਾਈਵਰਾਂ ਤੇ ਘਾਤਕ ਹਮਲਾ ਕੀਤਾ।
ਦੱਸਿਆ ਜਾ ਰਿਹਾ ਕਿ ਇਹਨਾਂ ਚ ਇਕ ਡਰਾਈਵਰ ਪੰਜਾਬ ਦਾ ਟਰੱਕ ਡਰਾਈਵਰ ਸੇਬਾਂ ਦਾ ਟਰੱਕ ਕਸ਼ਮੀਰ ਤੋਂ ਪੰਜਾਬ ਲੈਕੇ ਆ ਰਿਹਾ ਸੀ। ਕਿ ਅਚਾਨਕ ਹੀ ਰਸਤੇ ’ਚ ਉਸਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦਸ ਦਈਏ ਕਿ ਟਰੱਕ ਡਰਾਈਵਰ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਫਿਲਹਾਲ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਦਹਿਸ਼ਤਗਰਦਾਂ ਨੇ ਪੰਜਾਬੀ ਡਰਾਈਵਰਾਂ ਤੇ ਹਮਲਾ ਕੀਤਾ ਸੀ ਜਿਸ ਕਾਰਨ ਇਕ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ ਇਕ ਗੰਭੀਰ ਜਖਮੀ ਹੋ ਗਿਆ ਸੀ।

