ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ’ਚ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਨੇ ਪ੍ਰਸਾਸ਼ਨ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਦੁਕਾਨਦਾਰਾਂ ਦਾ ਇਲਜ਼ਾਮ ਹੈ ਕਿ ਪ੍ਰਸਾਸ਼ਨ ਨੇ ਉਹਨਾਂ ਨੂੰ ਪਟਾਕੇ ਵੇਚਣ ਦਾ ਸਮਾਂ ਸਵੇਰ 10 ਵਜੇ ਤੋਂ ਰਾਤ 10 ਵਜੇ ਤੱਕ ਦਾ ਦਿੱਤਾ ਸੀ ਪਰ ਹੁਣ ਪਟਾਕੇ ਵੇਚਣ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਜੋ ਕਿ ਉਹਨਾਂ ਲਈ ਸਹੀ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਪ੍ਰਸਾਸ਼ਨ ਦਾ ਕਹਿਣਾ ਹੈ ਕਿ ਦੁਕਾਨਦਾਰਾਂ ਨੇ ਖੁਦ ਪੇਪਰ ਤੇ ਦਸਤਖਤ ਕੀਤੇ ਸਨ ਜਿਸ ਚ ਸਾਫ ਤੌਰ ਤੇ ਲਿਖਿਆ ਹੈ ਕਿ ਪਟਾਕੇ ਵੇਚਣ ਦਾ ਸਮਾਂ ਸਵੇਰ 10 ਵਜੇ ਤੋ ਰਾਤੀ 7 ਵਜੇ ਤੱਕ ਦਾ ਹੋਵੇਗਾ।


