ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ PM ਨੂੰ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਅਪੀਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਮਨੀਸ਼ ਤਿਵਾੜੀ ਨੇ ਪੀਐੱਮ ਨੂੰ ਪੱਤਰ ਵੀ ਲਿਖਿਆ ਹੈ।

 

ਪੱਤਰ ਚ ਮਨੀਸ਼ ਤਿਵਾੜੀ ਨੇ ਪੀਐੱਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹੀਦ ਏ ਆਜ਼ਮ ਦਾ ਦਰਜਾ ਦੇਣ ਦੇ ਨਾਲ ਨਾਲ ਚੰਡੀਗੜ੍ਹ ਦੇ ਏਅਰਪੋਰਟ ਦਾ ਨਾਂ ਵੀ ਸ਼ਹੀਦ ਏ ਆਜ਼ਮ ਭਗਤ ਸਿੰਘ ਏਅਰਪੋਰਟ ਰੱਖਿਆ ਜਾਵੇ।

manish tiwari

ਨਾਲ ਹੀ ਸੰਸਦ ਤਿਵਾੜੀ ਨੇ ਇਹ ਵੀ ਲਿਖਿਆ ਹੈ ਕਿ ਇਹਨਾਂ ਤਿੰਨਾ ਆਜ਼ਾਦੀ ਘੁਲਾਟੀਆਂ ਨੇ 23 ਮਾਰਚ 1931 ਨੂੰ ਦੇਸ਼ ਦੀ ਖਾਤਿਰ ਕੁਰਬਾਨੀ ਦਿੱਤੀ ਸੀ। ਇਹਨਾਂ ਨੇ ਪੂਰੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦੇ ਲਈ ਪ੍ਰੇਰਿਤ ਕੀਤਾ ਸੀ।

Leave a Reply

Your email address will not be published. Required fields are marked *