ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ’ਚ ਬੀਤੀ ਰਾਤ ਉਸ ਵੇਲੇ ਹੜਕੰਪ ਮੱਚ ਗਿਆ ਹੈ। ਜਦੋ ਅੰਮ੍ਰਿਤਸਰ ਬਾਈਪਾਸ ਨੇੜੇ ਇਕ ਜਬਰਦਸਤ ਧਮਾਕਾ ਹੋਇਆ।
ਇਹ ਧਮਾਕਾ ਇਹਨਾਂ ਜਿਆਦਾ ਭਿਆਨਕ ਸੀ ਕਿ ਪੂਰਾ ਸ਼ਹਿਰ ਇਸ ਧਮਾਕੇ ਦੇ ਕਾਰ ਦਹਿਲ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਧਮਾਕੇ ਦੇ ਕਾਰਨ ਨੇੜੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਵੀ ਟੁੱਟ ਗਏ।
ਉੱਥੇ ਹੀ ਇਸ ਮਾਮਲੇ ਤੇ ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਖਾਲੀ ਪਏ ਪਲਾਂਟ ’ਚ ਵੱਡੇ ਪੱਧਰ ਤੇ ਬਰੂਦ ਲੁਕੋ ਕੇ ਰੱਖਿਆ ਹੋਇਆ ਸੀ ਇਸਨੂੰ ਖਤਮ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਅਚਾਨਕ ਹੀ ਇਹ ਜੋਰਦਾਰ ਧਮਾਕਾ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਧਮਾਕੇ ਦੀ ਜਾਂਚ ਕਰ ਰਹੀ ਹੈ।




