ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਦੀ ਪਹਿਲੀ ਸੂਚੀ ਨੂੰ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੀ ਗਈ ਲਿਸਟ ਅਨੁਸਾਰ ਪਹਿਲੇ ਜਥੇ ’ਚ 575 ਸ਼ਰਧਾਲੂ ਪਾਕਿਸਤਾਨ ਜਾਣਗੇ। ਜਾਰੀ ਕੀਤੀ ਗਈ ਲਿਸਟ ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਦੀਪ ਪੁਰੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹਨ।
ਇਹਨਾਂ ਤੋਂ ਇਲਾਵਾ ਪੰਜਾਬ ਦੇ ਕਈ ਮੰਤਰੀਆਂ ਦੇ ਨਾਂ ਵੀ ਇਸ ਲਿਸਟ ਚ ਸ਼ਾਮਲ ਹਨ ਜੋ ਪਾਕਿਸਤਾਨ ਜਾਣਗੇ। ਕਾਬਿਲੇਗੌਰ ਹੈ ਕਿ ਪੰਜਾਬ ਚ 9 ਨਵੰਬਰ ਨੂੰ ਪੀਐੱਮ ਨਰੇਂਦਰ ਮੋਦੀ ਕਰਨਗੇ। ੁਪਾਕਿਸਤਾਨ ਚ ਵੀ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ ਤੇ ਫਿਰ 10 ਨਵੰਬਰ ਨੂੰ ਲਾਂਘਾ ਸ਼ੁਰੂ ਹੋ ਜਾਵੇਗਾ।

