ਵਿਵਾਦਿਤ ਗਾਣਾ ਮੁੜ ਗਾਉਣ ਦੇ ਮਾਮਲੇ ’ਚ ਸਿੱਧੂ ਮੂਸੇਵਾਲੇ ਨੇ ਦਿੱਤੀ ਇਹ ਸਫਾਈ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਇਕ ਵਾਰ ਫਿਰ ਤੋਂ ਵਿਵਾਦਾਂ ਚ ਘਿਰ ਗਏ ਹਨ। ਦਸ ਦਈਏ ਮੂਸੇਵਾਲਾ ਨੇ ਵਿਦੇਸ਼ ਚ ਹੋਏ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਇਕ ਵਾਰ ਫਿਰ ਤੋਂ ਵਿਵਾਦਾਂ ਚ ਘਿਰ ਗਏ ਹਨ। ਦਸ ਦਈਏ ਮੂਸੇਵਾਲਾ ਨੇ ਵਿਦੇਸ਼ ਚ ਹੋਏ ਇਕ ਸ਼ੋਅ ਦੌਰਾਨ ਵਿਵਾਦਿਤ ਗੀਤ ਜਿਸ ’ਚ ਮਾਈ ਭਾਗੋ ਜੀ ਦਾ ਜਿਕਰ ਹੈ ਗਾਇਆ ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ। ਨਾਲ ਹੀ ਇਹ ਮਾਮਲੇ ਮੁੜ ਤੋਂ ਕਾਫੀ ਭੱਖ ਗਿਆ ਹੈ। ਉੱਥੇ ਹੀ ਇਸ ਮਾਮਲੇ ਦੇ ਜਿਆਦਾ ਭੱਖਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Sidhu Moose Wala

ਮੂਸੇਵਾਲੇ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਉਹ ਗੀਤ ਮੈ ਨਹੀਂ ਗਾਇਆ ਡੀਜੇ ਵਾਲੇ ਨੇ ਗਲਤੀ ਨਾਲ ਚਲਾਇਆ ਸੀ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਕਾਬਿਲੇਗੌਰ ਹੈ ਕਿ ਦਸ ਦਈਏ ਕਿ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਮੂਸੇਵਾਲੇ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *