ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸਿੱਖ ਸੰਗਤਾਂ ’ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਨਾਲ ਹੀ ਕਰਤਾਰਪੁਰ ਲਾਂਘੇ ਦੇ ਖੁਲਣ ਦੇ ਨਾਲ ਸੰਗਤਾਂ ਦੀ ਖੁਸ਼ੀ ਉਸ ਵੇਲੇ ਹੋਰ ਵੀ ਜਿਆਦਾ ਵਧ ਗਈ ਹੈ।
ਇਸੇ ਦੇ ਚੱਲਦੇ ਪਾਕਿਸਤਾਨ ਸਰਕਾਰ ਨੇ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ।
https://www.facebook.com/ImranKhanOfficial/photos/a.149165218459240/3982505988458458/?type=3&theater
ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨੇ ਇਸ ਯਾਦਗਾਰੀ ਸਿੱਕੇ ਦੀ ਤਸਵੀਰ ਸਾਂਝੀ ਕੀਤੀ ਹੈ। ਕਾਬਿਲੇਗੌਰ ਹੈ ਕਿ ਭਾਰਤ ਅਤੇ ਪਾਕਿਸਤਾਨ ਚ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਤੋਂ ਬਾਅਦ 10 ਨਵੰਬਰ ਨੂੰ ਲਾਂਘਾ ਚਾਲੂ ਹੋ ਜਾਵੇਗਾ।

