ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਆਪਣਾ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਪ੍ਰਤਾਪ ਬਾਜਵਾ ਨੇ ਕਿਹਾ ਕਿ ਲਾਂਘੇ ਦੇ ਦਰਸ਼ਨ ਲਈ ਪਾਕਿਸਤਾਨ ਸਰਕਾਰ ਵੱਲੋਂ ਲੱਗੀ 20 ਡਾਲਰ ਦੀ ਫੀਸ ਜਾਇਜ਼ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹੱਜ ਦੀ ਤਰ੍ਹਾਂ ਹੀ ਲਾਂਘੇ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਦੀ ਫੀਸ ਵੀ ਰੀਫੰਡ ਹੋਣੀ ਚਾਹੀਦੀ ਹੈ। ਬਾਜਵਾ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ SGPC ਨੂੰ ਲਾਂਘੇ ਦੇ ਦਰਸ਼ਨਾਂ ਲਈ ਜਾਣ ਵਾਲੇ ਲੋੜਵੰਦਾਂ ਦੀ ਫੀਸ ਨੂੰ ਸਰਕਾਰ ਦੇਣੀ ਚਾਹੀਦੀ ਹੈ।

