ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੱਤਾ। ਦਸ ਦਈਏ ਕਿ ਪੀਐੱਮ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਲਈ ਆਉਣ ਵਾਲੇ ਸਿੱਖਾਂ ਨੂੰ ਦੋ ਸ਼ਰਤਾ ਮੁਆਫ ਕੀਤੀਆਂ ਹਨ। ਦਸ ਦਈਏ ਕਿ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਲਈ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ ਸਿਰਫ ਇਕ ਵੈਧ ਆਈਡੀ ਕਾਰਡ ਹੋਣਾ ਜ਼ਰੂਰੀ ਹੈ।
For Sikhs coming for pilgrimage to Kartarpur from India, I have waived off 2 requirements: i) they wont need a passport – just a valid ID; ii) they no longer have to register 10 days in advance. Also, no fee will be charged on day of inauguration & on Guruji's 550th birthday
— Imran Khan (@ImranKhanPTI) November 1, 2019
ਦੂਜੀ ਇਹ ਸ਼ਰਤ ਮੁਆਫ ਕੀਤੀ ਹੈ ਕਿ 10 ਦਿਨ ਪਹਿਲਾਂ ਰਜਿਸਟਰ ਨਹੀਂ ਕਰਨਾ ਪਏਗਾ। ਇਸ ਇਲਾਵਾ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਉਦਘਾਟਨ ਵਾਲੇ ਦਿਨ ਅਤੇ ਗੁਰੂ ਜੀ ਦੇ 550 ਵੇਂ ਜਨਮ ਦਿਨ ‘ਤੇ ਕੋਈ ਫੀਸ ਨਹੀਂ ਲਈ ਜਾਏਗੀ। ਇਸ ਸੰਬੰਧੀ ਇਮਰਾਨ ਖਾਨ ਨੇ ਟਵੀਟ ਵੀ ਕੀਤਾ ਹੈ। ਉੱਥੇ ਹੀ ਇਮਰਾਨ ਖਾਨ ਦੇ ਇਸ ਫੈਸਲੇ ਤੇ ਪੰਜਾਬ ਸਰਕਾਰ ਸਮੇਤ ਸਿਆਸੀ ਪਾਰਟੀਆਂ ਨੇ ਧੰਨਵਾਦ ਕੀਤਾ ਹੈ। ਇਸ ਫੈਸਲੇ ਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪਾਕਿਸਤਾਨ ਦਾ ਇਹ ਸ਼ਲਾਘਾਯੋਗ ਕਦਮ ਹੈ।
